You are currently viewing ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ’ਤੇ ਚਾਕੂ ਨਾਲ ਹਮਲਾ

ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ’ਤੇ ਚਾਕੂ ਨਾਲ ਹਮਲਾ

ਜਲੰਧਰ: ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ’ਤੇ ਕਥਿਤ ਤੌਰ ’ਤੇ ਨਸਲੀ ਟਿੱਪਣੀ ਕਰਨ ਤੋਂ ਬਾਅਦ ਚਾਕੂ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੰਜਾਬੀ ਭਾਈਚਾਰੇ ਨਾਲ ਸਬੰਧਤ ਪਵਿੱਤਰ ਸਿੰਘ ਮੁਤਾਬਕ ਜ਼ਖ਼ਮੀ ਡਰਾਈਵਰ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਸਵੇਰੇ ਆਰਾਮ ਕਰ ਰਹੇ ਡਰਾਈਵਰ ਨਾਲ ਇੱਕ ਵਿਅਕਤੀ ਨੇ ਪਹਿਲਾਂ ਕਥਿਤ ਤੌਰ ’ਤੇ ਨਸਲੀ ਟਿੱਪਣੀ ਕੀਤੀ ਅਤੇ ਇਸ ਤੋਂ ਬਾਅਦ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ।
ਪਵਿੱਤਰ ਸਿੰਘ ਅਨੁਸਾਰ ਹਮਲਾਵਰ ਨੇ ਡਰਾਈਵਰ ’ਤੇ ਲਗਭਗ 20 ਵਾਰ ਚਾਕੂ ਨਾਲ ਵਾਰ ਕੀਤੇ। ਹਮਲੇ ਤੋਂ ਬਾਅਦ ਗੁਰਵਿੰਦਰ ਸਿੰਘ ਆਪਣੇ ਟਰੱਕ ਤੋਂ ਕਰੀਬ 100 ਮੀਟਰ ਦੀ ਦੂਰੀ ’ਤੇ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲਿਆ। ਘਟਨਾ ਵਾਲੇ ਇਲਾਕੇ ਵਿੱਚ ਕਾਫ਼ੀ ਦੂਰ ਤੱਕ ਖੂਨ ਦੇ ਨਿਸ਼ਾਨ ਮਿਲਣ ਦੀ ਵੀ ਗੱਲ ਕਹੀ ਗਈ ਹੈ।
ਗੁਰਵਿੰਦਰ ਸਿੰਘ WJ ਟਰਾਂਸਪੋਰਟ ਨਾਲ ਕੰਮ ਕਰਦਾ ਸੀ। ਪਵਿੱਤਰ ਸਿੰਘ ਮੁਤਾਬਕ ਉਸ ਦੀ ਹਾਲਤ ਹਾਲੇ ਵੀ ਗੰਭੀਰ ਹੈ ਅਤੇ ਉਹ ਗੱਲ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।