ਪਰਵਿੰਦਰ ਝੋਟਾ ਲਈ ਇਨਸਾਫ਼ ਦੀ ਮੰਗ ਕਰ ਰਹੇ ਦੋਵੇਂ ਆਗੂ ਧਰਨਾ ਸਥਾਨ ਨੇੜਿਓਂ ਹਿਰਾਸਤ ਵਿੱਚ ਲਏ ਗਏ ਸਨ
ਮਾਨਸਾ, 29 ਅਕਤੂਬਰ। ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ, ਦੋਵਾਂ ਆਗੂਆਂ ਨੂੰ ਮਾਨਸਾ ਵਿੱਚ ਡਿਊਟੀ ਮੈਜਿਸਟਰੇਟ ਅੰਕਿਤ ਐਰੀ ਦੀ ਰਿਹਾਇਸ਼ ’ਤੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੇ ਦੋਵਾਂ ਦਾ ਰਿਮਾਂਡ ਹਾਸਲ ਕੀਤਾ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਵੀ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਦੋਵੇਂ ਆਗੂ ਪਰਵਿੰਦਰ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਧਰਨਾ ਸਥਾਨ ਦੇ ਨੇੜਿਓਂ ਹਿਰਾਸਤ ਵਿੱਚ ਲਿਆ ਗਿਆ ਸੀ।