You are currently viewing ਅੰਮ੍ਰਿਤਪਾਲ ਸਿੰਘ ਦੇ ਸਸਕਾਰ ’ਚ ਸ਼ਮੂਲੀਅਤ ਲਈ ਪਰਿਵਾਰ ਨੂੰ ਭਰਨਾ ਪਵੇਗਾ ਪੁਲੀਸ ਟੀਮ ਦਾ ਖਰਚਾ

ਅੰਮ੍ਰਿਤਪਾਲ ਸਿੰਘ ਦੇ ਸਸਕਾਰ ’ਚ ਸ਼ਮੂਲੀਅਤ ਲਈ ਪਰਿਵਾਰ ਨੂੰ ਭਰਨਾ ਪਵੇਗਾ ਪੁਲੀਸ ਟੀਮ ਦਾ ਖਰਚਾ

ਸਫ਼ਰ ’ਤੇ 3 ਤੋਂ 4 ਲੱਖ ਰੁਪਏ ਖਰਚ ਹੋਣ ਦਾ ਅਨੁਮਾਨ: ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਚੰਡੀਗੜ੍ਹ, 14 ਨਵੰਬਰ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੰਜਾਬ ਲਿਆਉਣ ਦਾ ਖਰਚਾ ਉਨ੍ਹਾਂ ਦੇ ਪਰਿਵਾਰ ਨੂੰ ਹੀ ਚੁੱਕਣਾ ਪਵੇਗਾ। ਇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਹਵਾਈ ਸਫ਼ਰ ਤੋਂ ਇਲਾਵਾ ਉਨ੍ਹਾਂ ਦੇ ਨਾਲ ਆਉਣ ਵਾਲੇ ਪੰਜ ਪੰਜਾਬ ਪੁਲੀਸ ਮੁਲਾਜ਼ਮਾਂ ਦੇ ਆਉਣ-ਜਾਣ ਦਾ ਖਰਚਾ ਵੀ ਸ਼ਾਮਲ ਹੈ।

ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਇਸ ਫ਼ੈਸਲੇ ’ਤੇ ਇਤਰਾਜ਼ ਪ੍ਰਗਟ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਪਰਿਵਾਰ ਨੂੰ ਸੰਸਦ ਮੈਂਬਰ ਨੂੰ ਪੁਲੀਸ ਸੁਰੱਖਿਆ ਅਤੇ ਹਿਰਾਸਤ ਵਿੱਚ ਪੰਜਾਬ ਲਿਆਉਣ ਲਈ ਹੋਣ ਵਾਲੇ ਖਰਚੇ ਦੀ ਅਦਾਇਗੀ ਕਰਨ ਲਈ ਕਿਹਾ ਗਿਆ ਹੈ।

ਇਆਲੀ ਮੁਤਾਬਕ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਤਾਇਨਾਤ ਪੰਜ ਪੁਲੀਸ ਮੁਲਾਜ਼ਮਾਂ ਦੇ ਸਫ਼ਰ ’ਤੇ ਲਗਪਗ 3 ਤੋਂ 4 ਲੱਖ ਰੁਪਏ ਤੱਕ ਦਾ ਖਰਚਾ ਆ ਸਕਦਾ ਹੈ। ਉਨ੍ਹਾਂ ਇਸ ਪ੍ਰਬੰਧ ਦਾ ਵਿਰੋਧ ਕਰਦਿਆਂ ਕਿਹਾ ਕਿ ਪਰਿਵਾਰ ਲਈ ਇੰਨੀ ਵੱਡੀ ਰਕਮ ਦਾ ਬੋਝ ਚੁੱਕਣਾ ਇੱਕ ਵਾਧੂ ਮੁਸ਼ਕਲ ਹੈ।