ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਦੀ ਸਮੱਸਿਆ, ਚੰਡੀਗੜ੍ਹ ਸਥਿਤ ਹਸਪਤਾਲ ਵਿੱਚ ਹੋਵੇਗਾ ਇਲਾਜ
ਪਟਿਆਲਾ, 29 ਸਤੰਬਰ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਲਈ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪੀਜੀਆਈ ਲਿਆਂਦਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਰਾਜੋਆਣਾ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਦੀ ਸਮੱਸਿਆ ਦੱਸੀ ਗਈ ਹੈ। ਇਸੇ ਕਾਰਨ ਉਨ੍ਹਾਂ ਨੂੰ ਡਾਕਟਰੀ ਜਾਂਚ ਅਤੇ ਇਲਾਜ ਲਈ ਪੀਜੀਆਈ ਲਿਜਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਦੋਵੇਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਇਲਾਜ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ। ਰਾਜੋਆਣਾ ਇਸ ਸਮੇਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।