You are currently viewing ਸ਼ਾਂਤਮਈ ਧਰਨੇ ਵਾਲਿਆਂ ‘ਤੇ ਨਹੀਂ, ਹਿੰਸਾ ਤੇ ਭੰਨਤੋੜ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ: ਡੀ ਆਈ ਜੀ

ਸ਼ਾਂਤਮਈ ਧਰਨੇ ਵਾਲਿਆਂ ‘ਤੇ ਨਹੀਂ, ਹਿੰਸਾ ਤੇ ਭੰਨਤੋੜ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ: ਡੀ ਆਈ ਜੀ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਦੇ ਮਾਮਲੇ ’ਚ ਪੁਲੀਸ ਨੇ ਹੁਣ ਤੱਕ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚ ਸੱਤ ਵਿਦਿਆਰਥੀ ਅਤੇ ਦੋ ਬਾਹਰੀ ਵਿਅਕਤੀ ਸ਼ਾਮਲ ਹਨ। ਪੁਲੀਸ ਵੱਲੋਂ ਘਟਨਾ ਨਾਲ ਸਬੰਧਤ 20 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸੀ ਸੀ ਟੀ ਵੀ ਫੁਟੇਜ, ਵੀਡੀਓ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਘਟਨਾ ਦੌਰਾਨ ਪੁਲੀਸ ਨੇ ਕਾਫ਼ੀ ਸੰਜਮ ਤੋਂ ਕੰਮ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪੂਰੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਕੇ ਸਥਿਤੀ ਨੂੰ ਕਾਬੂ ’ਚ ਕੀਤਾ। ਉਨ੍ਹਾਂ ਮੁਤਾਬਕ ਸ਼ਾਮ ਸਮੇਂ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਵੱਧ ਗਈ ਅਤੇ ਜਦੋਂ ਪੱਥਰਬਾਜ਼ੀ ਸ਼ੁਰੂ ਹੋਈ ਤਾਂ ਹਾਲਾਤ ਕਾਬੂ ਕਰਨ ਲਈ ਪੁਲੀਸ ਵੱਲੋਂ ਸੀਮਤ ਫ਼ੋਰਸ ਦੀ ਵਰਤੋਂ ਕੀਤੀ ਗਈ।