You are currently viewing ਮੈਂ ਅਸਤੀਫ਼ਾ ਖ਼ੁਦ ਦਿੱਤਾ ਹੈ, ਮੇਰੇ ਤੋਂ ਲਿਆ ਨਹੀਂ ਗਿਆ’: ਰਾਜਾ ਵੜਿੰਗ

ਮੈਂ ਅਸਤੀਫ਼ਾ ਖ਼ੁਦ ਦਿੱਤਾ ਹੈ, ਮੇਰੇ ਤੋਂ ਲਿਆ ਨਹੀਂ ਗਿਆ’: ਰਾਜਾ ਵੜਿੰਗ

ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਰਸਮੀ ਤੌਰ ’ਤੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 2 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਆਪਣਾ ਰਸਮੀ ਅਸਤੀਫ਼ਾ ਸੌਂਪ ਦਿੱਤਾ।

ਰਾਜਾ ਵੜਿੰਗ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਤੋਂ ਅਸਤੀਫ਼ਾ ਨਹੀਂ ਲਿਆ ਗਿਆ, ਸਗੋਂ ਉਨ੍ਹਾਂ ਨੇ ਖ਼ੁਦ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਮਿਲੇ ਅਤੇ ਰਸਮੀ ਤੌਰ ’ਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।

ਵੜਿੰਗ ਨੇ ਇਸ ਤੋਂ ਇੱਕ ਦਿਨ ਪਹਿਲਾਂ ਹੀ ਆਪਣੇ ਆਪ ਨੂੰ ਪੰਜਾਬ ਕਾਂਗਰਸ ਦਾ ‘ਸਾਬਕਾ ਪ੍ਰਧਾਨ’ ਦੱਸਿਆ ਸੀ। ਹਾਲਾਂਕਿ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਨੇ ਅਸਤੀਫ਼ੇ ਦੀ ਰਸਮੀ ਪ੍ਰਕਿਰਿਆ ਵੀ ਪੂਰੀ ਕਰ ਦਿੱਤੀ।

ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਬਦੌਲਤ ਹੀ ਉਹ ਕਰੀਬ ਸਾਢੇ ਚਾਰ ਸਾਲ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਸਨ ਅਤੇ ਹੁਣ ਉਨ੍ਹਾਂ ਨੇ ਰਸਮੀ ਤੌਰ ’ਤੇ ਅਹੁਦਾ ਛੱਡ ਦਿੱਤਾ ਹੈ।

ਇਸ ਦੌਰਾਨ ਕਾਂਗਰਸ ਵੱਲੋਂ ਪੰਜਾਬ ਇਕਾਈ ਲਈ ਨਵੇਂ ਪ੍ਰਧਾਨ ਦੇ ਐਲਾਨ ਦੀ ਉਡੀਕ ਹੈ। ਨਵੇਂ ਪ੍ਰਧਾਨ ਦੀ ਨਿਯੁਕਤੀ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਜਾਣਾ ਹੈ।