You are currently viewing ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ

ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਮਾਨਸਾ ਦੀ ਅਦਾਲਤ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਅਦਾਲਤ ਨੇ ਨਵੀਂ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਵਾਈ ਨੂੰ ਝੋਟਾ ਇਨਸਾਫ਼ ਮੋਰਚੇ ਨਾਲ ਜੁੜੇ ਸੰਘਰਸ਼ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਪਹਿਲਾਂ ਪੁਲੀਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਬਾਅਦ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।