You are currently viewing ਅਮਰੀਕਾ ਦੇ ਜਾਰਜੀਆ ’ਚ ਪਹਿਲੇ ਸਿੱਖ ਵਿਧਾਇਕ ਬਣੇ ਜਯੋਤ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੀ ਵਧਾਈ

ਅਮਰੀਕਾ ਦੇ ਜਾਰਜੀਆ ’ਚ ਪਹਿਲੇ ਸਿੱਖ ਵਿਧਾਇਕ ਬਣੇ ਜਯੋਤ ਸਿੰਘ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੀ ਵਧਾਈ

ਸਿੱਖ ਕੌਮ ਲਈ ਮਾਣ ਵਾਲੀ ਪ੍ਰਾਪਤੀ ਕਰਾਰ; ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ਦੇ ਜਾਰਜੀਆ ਸੂਬੇ ਦੀ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਲਈ ਚੁਣੇ ਗਏ ਜਯੋਤ ਸਿੰਘ ਨੂੰ ਵਧਾਈ ਦਿੱਤੀ ਹੈ। ਜਯੋਤ ਸਿੰਘ ਇਸ ਅਹੁਦੇ ’ਤੇ ਪਹੁੰਚਣ ਵਾਲੇ ਪਹਿਲੇ ਸਿੱਖ ਬਣੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਸਮੁੱਚੀ ਸਿੱਖ ਕੌਮ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਸਿੱਖ ਆਪਣੀ ਵਿਲੱਖਣ ਧਾਰਮਿਕ ਪਛਾਣ ਨੂੰ ਕਾਇਮ ਰੱਖਦਿਆਂ ਆਪਣੀ ਮਿਹਨਤ, ਕਾਬਲੀਅਤ ਅਤੇ ਲੋਕਾਂ ਦੇ ਭਰੋਸੇ ਸਦਕਾ ਦੁਨੀਆ ਦੇ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਪ੍ਰਾਪਤੀਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਯੋਤ ਸਿੰਘ ਨੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਜਯੋਤ ਸਿੰਘ ਨੂੰ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਦਾ ਸੱਦਾ ਵੀ ਦਿੱਤਾ।

ਜਥੇਦਾਰ ਵੱਲੋਂ ਦਿੱਤੀ ਗਈ ਇਸ ਵਧਾਈ ਅਤੇ ਸੱਦੇ ਨੂੰ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਦੀਆਂ ਪ੍ਰਾਪਤੀਆਂ ਪ੍ਰਤੀ ਮਾਣ ਅਤੇ ਸਤਿਕਾਰ ਦੇ ਪ੍ਰਗਟਾਵੇ ਵਜੋਂ ਦੇਖਿਆ ਜਾ ਰਿਹਾ ਹੈ।